×

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 100 ਦਿਨਾਂ ਵਿਚ 100 ਹਲਕਿਆਂ ਦੀ ਯਾਤਰਾ ਕਰਨ ਦੀ ਅੱਜ ਗੁਰਦੁਆਰਾ ਸਿੰਘ ਸਭਾ ਜ਼ੀਰਾ ਤੋਂ ਸ਼ੁਰੂਆਤ ਕਰ ਦਿੱਤੀ ਹੈ। ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਹੋ ਰਹੇ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜਿਨਾਂ ਜ਼ੁਲਮ ਵਰਕਰਾਂ ’ਤੇ ਕੀਤਾ ਹੈ , ਇਸ ਦੀ ਸਜ਼ਾ ਉਨ੍ਹਾਂ ਨੂੰ ਜੇਲ੍ਹ ਭੇਜ ਕੇ ਹੋਵੇਗੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਹਲਕਾ ਵਾਈਜ਼ ਦੌਰਿਆਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਗੇ ।

ਉਨ੍ਹਾਂ ਵਰਕਰਾਂ ਅਤੇ ਆਗੂਆਂ ਨੂੰ ਆਖਿਆ ਕਿ 2022 ਦੀ ਜੰਗ ਹਰ ਹੀਲੇ ਜਿੱਤਣੀ ਹੀ ਜਿੱਤਣੀ ਹੈ। ਇਸ ਲਈ ਨਾ ਮੈਂ ਹੁਣ ਅੱਜ ਤੋਂ ਟਿੱਕ ਕੇ ਬੈਠਣਾ ਅਤੇ ਤੁਸੀਂ ਵੀ ਫਤਿਹ ਪ੍ਰਾਪਤੀ ਤਕ ਬੇ-ਆਰਾਮ ਰਹਿਣਾ ਹੈ। ਉਨ੍ਹਾਂ ਕਿਹਾ ਕਿ ਜਨਮੇਜਾ ਸਿੰਘ ਸੇਖੋਂ ਜਿਸ ਹਲਕੇ ਵਿਚ ਜਾਂਦੇ ਹਨ, ਉਸ ਹਲਕੇ ਦੀ ਨੁਹਾਰ ਬਦਲ ਦਿੰਦੇ ਹਨ। ਸੁਖਬੀਰ ਨੇ ਆਖਿਆ ਕਿ ਜਦ ਮੈਂ ਮੌੜ ਮੰਡੀ ਵਿਚ ਗਿਆ ਤਾਂ ਉਥੋਂ ਦੇ ਲੋਕ ਮੇਰੇ ਨਾਲ ਗਿਲਾ ਕਰ ਰਹੇ ਸਨ ਕਿ ਤੁਸੀਂ ਇਕ ਵਿਕਾਸ ਪੁਰਸ਼ ਆਗੂ ਜ਼ੀਰਾ ਹਲਕੇ ਨੂੰ ਸੌਂਪ ਦਿੱਤਾ ਹੈ। ਸੁਖਬੀਰ ਬਾਦਲ ਨੇ ਦਾਅਵਾ ਅਤੇ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨੀ ਹੀ ਬਣਨੀ ਹੈ। ਸੇਖੋਂ ਸਾਹਿਬ ਨੇ ਜਿੱਤਣਾ ਹੀ ਜਿੱਤਣਾ ਹੈ ਅਤੇ ਮੰਤਰੀ ਵੀ ਬਣਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜ਼ੀਰਾ ਵਾਸੀਆਂ ਦੇ ਸਾਰੇ ਉਲਾਂਭੇ ਦੂਰ ਕੀਤੇ ਜਾਣਗੇ।

Add Your Comments

Your email address will not be published. Required fields are marked *

First Name*
Subject*
Email*
Your Comments