×
ਰੇਤੇ ਦੀ ਗੈਰ-ਕਾਨੂੰਨੀ ਮਾਇਨਿੰਗ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚੋਂ ਰੇਤ ਮਾਫ਼ੀਆ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ।

ਹਾਲਾਂਕਿ, ਇਹ ਕਾਂਗਰਸ ਦੇ ਆਪਣੇ ਵਿਧਾਇਕ, ਉਨ੍ਹਾਂ ਦੇ ਪਰਿਵਾਰਕ ਮੈਂਬਰ, ਦੋਸਤ-ਰਿਸ਼ਤੇਦਾਰ ਅਤੇ “ਬੇਨਾਮੀ” ਕੰਪਨੀਆਂ ਹਨ ਜਿਨ੍ਹਾਂ ਨੇ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੇਤਾ ਮਾਇਨਿੰਗ ਦੇ ਠੇਕਿਆਂ ਵਿੱਚ ਵਧੇਰੇ ਹਿੱਸੇਦਾਰੀ ਹਾਸਲ ਕੀਤੀ ਹੈ। ਰੇਤ ਮਾਇਨਿੰਗ ਮਾਫ਼ੀਆ ਸੂਬੇ ਵਿੱਚ ਬਿਨਾਂ ਕਿਸੇ ਰੋਕ-ਟੋਕ ਦੇ ਚੱਲ ਰਿਹਾ ਹੈ, ਜਿਸ ਕਾਰਨ ਮਾਣਯੋਗ ਹਰਿਆਣਾ ਅਤੇ ਪੰਜਾਬ ਹਾਈ ਕੋਰਟ ਨੂੰ ਬਾਅਦ ਵਿੱਚ ਦਖਲ ਦੇਣਾ ਪਿਆ ਹੈ।